Welcome to Seerat.ca
Welcome to Seerat.ca

ਪਰਵਾਸ ਵਿਚ ਪੰਜਾਬੀ ਸੱਭਿਆਚਾਰ ਅਤੇ ਬਦਲਦੇ ਪਰਸੰਗ

 

- ਪਸ਼ੌਰਾ ਸਿੰਘ ਢਿਲੋਂ

ਬੇਗਮ ਅਖ਼ਤਰ

 

- ਅੰਮ੍ਰਿਤਾ ਪ੍ਰੀਤਮ

ਹਰੀ ਸ਼ਾਲ

 

- ਰਛਪਾਲ ਕੌਰ ਗਿੱਲ

ਮੇਰੀ ਫਿਲਮੀ ਆਤਮਕਥਾ -3

 

- ਬਲਰਾਜ ਸਾਹਨੀ

ਗੀਤਕਾਰੀ ਦਾ ਦਾਰਾ ਭਲਵਾਨ ਸ਼ਮਸ਼ੇਰ ਸੰਧੂ

 

- ਪ੍ਰਿੰ. ਸਰਵਣ ਸਿੰਘ

ਅਛੂਤ ਦਾ ਸਵਾਲ !

 

- ਵਿਦਰੋਹੀ

ਸਜ਼ਾ

 

-  ਗੁਰਮੀਤ ਪਨਾਗ

ਧੂਆਂ

 

- ਗੁਲਜ਼ਾਰ

ਹਾਸੇ ਦੀ ਅਹਿਮੀਅਤ

 

- ਬ੍ਰਜਿੰਦਰ ਗੁਲਾਟੀ

ਜੱਗ ਵਾਲਾ ਮੇਲਾ

 

- ਦੇਵਿੰਦਰ ਦੀਦਾਰ

ਸਮੁਰਾਈ ਦਾ ਚੌਥਾ ਕਾਂਡ-ਖੋਜੀ

 

- ਰੁਪਿੰਦਰਪਾਲ ਢਿਲੋਂ

ਕਈ ਘੋੜੀ ਚੜ੍ਹੇ ਕੁੱਬੇ

 

- ਰਵੇਲ ਸਿੰਘ ਇਟਲੀ

ਟੈਮ ਟੈਮ ਦੀਆਂ ਗੱਲਾਂ..

 

- ਮਨਮਿੰਦਰ ਢਿਲੋਂ

ਸਿ਼ਵ ਕੁਮਾਰ ਨੂੰ ਪਹਿਲੀ ਤੇ ਆਖ਼ਰੀ ਵਾਰ ਵੇਖਣ/ਸੁਣਨ ਵੇਲੇ

 

- ਵਰਿਆਮ ਸਿੰਘ ਸੰਧੂ

ਕੋਰਸ-ਨਜ਼ਮ

 

- ਉਂਕਾਰਪ੍ਰੀਤ

ਦੋ ਗਜ਼ਲਾਂ

 

- ‘ਮੁਸ਼ਤਾਕ‘

ਛੰਦ ਪਰਾਗੇ ਅਤੇ ਦੋ ਵਾਰਤਕੀ ਕਵਿਤਾਵਾਂ

 

- ਗੁਰਨਾਮ ਢਿੱਲੋਂ

ਦੋ ਕਵਿਤਾਵਾਂ

 

- ਦਿਲਜੋਧ ਸਿੰਘ

ਕਵਿਤਾਵਾਂ

 

- ਪ੍ਰੀਤ ਪਾਲ ਰੁਮਾਨੀ

ਹੁੰਗਾਰੇ

 
Online Punjabi Magazine Seerat


ਅਛੂਤ ਦਾ ਸਵਾਲ !

- ਵਿਦਰੋਹੀ
 

 

ਸਾਡੇ ਮੁਲਕ ਜਿੰਨੀ ਭੈੜੀ ਹਾਲਤ ਕਿਸੇ ਹੋਰ ਮੁਲਕ ਦੀ ਨਹੀਂ ਹੋਣੀ। ਇਥੇ ਅਜੀਬ ਤੋਂ ਅਜੀਬ ਸਵਾਲ ਪੈਦਾ ਹੋਏ ਹੁੰਦੇ ਹਨ। ਇਕ ਬੜਾ ਭਾਰੀ ਸਵਾਲ ਅਛੂਤ ਦਾ ਹੈ। ਸਵਾਲ ਇਹ ਕੀਤਾ ਜਾਂਦਾ ਹੈ ਕਿ 30 ਕਰੋੜ ਦੀ ਆਬਾਦੀ ਵਾਲੇ ਮੁਲਕ ਵਿਚ ਜੋ 6 ਕਰੋੜ ਆਦਮੀ ਅਛੂਤ ਕਹਾਉਂਦੇ ਹਨ, ਉਨ੍ਹਾਂ ਨਾਲ ਛੂਹ ਲੈਣ ਨਾਲ ਧਰਮ ਭਰਸ਼ਟ ਤੇ ਨਾ ਹੋਵੇਗਾ? ਕੀ ਉਨ੍ਹਾਂ ਨੂੰ ਮੰਦਰਾਂ ਵਿਚ ਜਾਣ ਦੇਣ ਨਾਲ ਦੇਵਤੇ ਨਾਰਾਜ਼ ਤੇ ਨਾ ਹੋ ਜਾਣਗੇ? ਕੀ ਉਨ੍ਹਾਂ ਦੇ ਖੂਹ ਤੋਂ ਪਾਣੀ ਕੱਢ ਲੈਣ ਨਾਲ ਖੂਹ ਪਲੀਤ ਤੇ ਨਾ ਹੋ ਜਾਵੇਗਾ? ਇਹ ਸਵਾਲ ਬੀਸਵੀਂ ਸਦੀ ਵਿਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕਿ ਸੁਣਦਿਆਂ ਹੀ ਸ਼ਰਮ ਔØਂਦੀ ਹੈ।
ਸਾਡਾ ਮੁਲਕ ਬੜਾ ਅਧਿਆਤਮਵਾਦੀ ਯਾਨੀ ਰੂਹਾਨਿਯਤ ਪਸੰਦ ਹੈ, ਅਸੀਂ ਮਨੁੱਖ ਨੂੰ ਮਨੁੱਖ ਦਾ ਦਰਜਾ ਦੇਣੋਂ ਵੀ ਝਕਦੇ ਹਾਂ ਤੇ ਉਹ ਬਿਲਕੁਲ ਹੀ ਮਾਯਾਵਾਦੀ ਕਹੌਣ ਵਾਲਾ ਯੋਰਪ ਕਈ ਸਦੀਆਂ ਤੋਂ ਇਕਮਈ ਦਾ ਸ਼ੋਰ ਮਚਾ ਰਿਹਾ ਹੈ। ਉਨ੍ਹਾਂ 5 (ਬਰਾਬਰੀ) ਦਾ ਐਲਾਨ ਅਮਰੀਕਾ ਅਤੇ ਫਰਾਂਸ ਦੇ ਇਨਕਲਾਬ ਵਿਚ ਹੀ ਕਰ ਦਿੱਤਾ ਸੀ ਤੇ ਅੱਜ ਰੂਸ ਨੇ ਹੋਰ ਵੀ ਕਿਸੇ ਕਿਸਮ ਦਾ ਭਿੰਨ ਭੇਦ ਮਿਟੌਣ ਦੀ ਖਾਤਰ ਇਕਮਈ ਦੇ ਅਸੂਲ ‘ਤੇ ਲੱਕ ਬੱਧਾ ਹੋਇਆ ਹੈ ਤੇ ਅਸੀਂ ਸਦਾ ਹੀ ਆਤਮਾ ਪਰਮਾਤਮਾ ਦੇ ਰੋਣੇ ਰੋਣ ਵਾਲੇ ਅੱਜ ਵੀ ਅਸੀਂ ਇਸ ਗੱਲ ‘ਤੇ ਜ਼ੋਰ ਨਾਲ ਬਹਿਸ ਕਰਕੇ ਕਿ ਕੀ ਅਛੂਤਾਂ ਨੂੰ ਜਨੇਊ ਦੇ ਦਿੱਤਾ ਜਾਵੇਯਾਂ, ਕੀ ਉਹ ਵੇਦ ਸ਼ਾਸਤਰ ਪੜ੍ਹਨ ਦੇ ਹੱਕਦਾਰ ਹਨ ਕਿ ਨਹੀਂ। ਅਸੀਂ ਨਾ ਮਨਜ਼ੂਰ ਕਰ ਦੇਂਦੇ ਹਾਂ ਅਤੇ ਸਾਨੂੰ ਸ਼ਿਕਾਇਤ ਇਹ ਹੈ ਕਿ ਦੂਜੇ ਮੁਲਕਾਂ ਵਿਚ ਸਾਡੇ ਨਾਲ ਸਲੂਕ ਚੰਗਾ ਨਹੀਂ ਹੁੰਦਾ। ਗੋਰੇਸ਼ਾਹੀ ਵਿਚ ਸਾਨੂੰ ਗੋਰੇ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸਾਨੂੰ ਇਹ ਸ਼ਿਕਾਇਤ ਕਰਨ ਦਾ ਹੱਕ ਹੀ ਕੀ ਹੈ?
ਸਿੰਧ ਦੇ ਦੇ ਇਕ ਮੁਸਲਮਾਨ ਸੱਜਨ ਮਿ. ਨੂਰ ਮੁਹੰਮਦ ਮੈਂਬਰ ਬੰਬਈ ਕੌਂਸਲ ਨੇ ਏਸ ਮਸਲੇ ‘ਤੇ 1926 ਵਿਚ ਖੂਬ ਕਿਹਾ ਸੀ-
“9 ਿਵੀਕ 8ਜਅਦਚ ਛਰਫਜਕਵਖ ਗਕਚਿਤਕਤ ਵਰ ਰਵੀਕਗ ੀਚਠ ਲਕਜਅਪਤ ਕਿ;;ਰਮ ਫਗਕ ਤਰ ਵੀ ਵਰ ਬਚਲ;ਜਫ ਤਫੀਰਰ;ਤ, ਜ.ਿ.... ਵੀਕ ਬਗਕਤਜਦਕਅਵ ਰ ਿ;ਰਫ਼; ਲਰ ਗਕਬਗਕਤਕਅਵਜਅਪ ਤਰ ਠ ; ਰ ਿਬਕਰਬ;ਕ ਜਅ ਵੀਜਤ ੀਰਚਤਕ ਗਕਚਿਤਕਤ ਵਰ ੀਜਤ ਕਿ;;ਰਮਤ ਲਗਰਵੀਕਗਤ ਵੀਕ ਕ;ਕਠਕਅਵ ੀਚਠ ਗਜਪੀਵਤ ਰ ਿੀ ਮ ਵਰ ਦਗਜਆ , ਮੀ ਗਜਪੀਵ ੀ ਵੀਕਖ ਵਰ ਰਿਗ ਠਰਗਕ ਗਜਪੀਵਤ ਗਿਰਠ ਵੀਕ ਲਚਗਕ 2ਕਰਿਗਕ ਮਕ ਬਕਰਬ;ਕ ਫਰਠਜਅਪ ਗਿਰਠ ਰਵੀਕਗ ; ਮਕ ਤੀਰਚ;ਦ ਤਕਕ ੀਰਮ ਮਕ ਰਚਗਤਕ;ਡਕਤ ਲਕੀ ਵਰਮ ਰਚਗ ਰਮਅ ਬਕਰਬ;ਕ...... 8ਰਮ ਫ਼ਅ ਮਕ ਰਿਗ ਪਗਕ ਬਰ;ਜਵਜਫ਼; ਗਜਪੀਵਤ ਮੀਕਅ ਮਕ ਰਚਗਤਕ;ਡਕਤ ਦਕਅਖ ਕ;ਕਠਕਅਵ ਗਜਪੀਵਤ ਰ ਿੀਚਠ ਲਕਜਅਪਤ?”
ਉਹ ਕਹਿੰਦੇ ਹਨ ਕਿ ਜਦੋਂ ਤੁਸੀਂ ਇਕ ਇਨਸਾਨ ਨੂੰ ਪੀਣ ਵਾਸਤੇ ਪਾਣੀ ਦੇਣ ਤੋਂ ਵੀ ਇਨਕਾਰੀ ਹੋ, ਜਾਂ ਜਦੋਂ ਤੁਸੀਂ ਉਨ੍ਹਾਂ ਨੂੰ ਮਦਰੱਸੇ ਵਿਚ ਪੜ੍ਹਨ ਵੀ ਨਹੀਂ ਦਿੰਦੇ, ਤਾਂ ਤੁਹਾਡਾ ਕੀ ਹੱਕ ਹੈ ਕਿ ਆਪਣੇ ਵਾਸਤੇ ਹੋਰ ਹਕੂਕ ਮੰਗੋ? ਜਦ ਤੁਸੀਂ ਇਕ ਇਨਸਾਨ ਦੇ ਸਾਧਾਰਨ ਅਧਿਕਾਰ ਦੇਣ ਤੋਂ ਵੀ ਇਨਕਾਰੀ ਹੋ ਤਾਂ ਤੁਸੀਂ ਹੋਰ ਪੁਲੀਟੀਕਲ ਹੱਕ ਮੰਗਣ ਦੇ ਅਧਿਕਾਰੀ ਕਿੱਥੋਂ ਬਣ ਗਏ? ਗੱਲ ਬੜੀ ਸੱਚੀ ਹੈ, ਪਰ ਇਹ ਚੂੰਕਿ ਇਕ ਮੁਸਲਮਾਨ ਨੇ ਕਹੀ ਹੈ, ਇਸ ਵਾਸਤੇ ਹਿੰਦੂ ਕਹਿਣ ਲੱਗ ਪੈਂਦੇ ਹਨ, ਦੇਖੋ ਜੀ ਉਹ ਉਨ੍ਹਾਂ ਅਛੂਤਾਂ ਨੂੰ ਮੁਸਲਮਾਨ ਬਣਾ ਕੇ ਆਪਣੇ ਵਿਚ ਰਲੌਣਾ ਚਾਹੁੰਦੇ ਹਨ। ਉਨ੍ਹਾਂ ਤੇ ਸਾਫ ਮੰਨ ਲਿਆ ਹੈ ਕਿ ਜਦੋਂ ਤੁਸੀਂ ਉਨ੍ਹਾਂ ਨੂੰ ਇਸ ਤਰ੍ਹਾਂ ਪਸ਼ੂਆਂ ਨਾਲੋਂ ਵੀ ਗਿਆ ਗੁਜਰਿਆ ਸਮਝੋਗੇ ਤੇ ਉਹ ਜ਼ਰੂਰ ਹੀ ਦੂਜਿਆਂ ਮਜ਼ਹਬਾਂ ਵਿਚ ਜਾ ਕੇ ਸ਼ਾਮਿਲ ਹੋਣਗੇ, ਜਿਨ੍ਹਾਂ ਵਿਚ ਕਿ ਉਨ੍ਹਾਂ ਨੂੰ ਵਧੇਰੇ ਅਧਿਕਾਰ ਮਿਲਣਗੇ, ਜਿਥੇ ਕਿ ਉਨ੍ਹਾਂ ਨਾਲ ਆਦਮੀਆਂ ਵਾਲਾ ਸਲੂਕ ਕੀਤਾ ਜਾਵੇਗਾ। ਫੇਰ ਇਹ ਕਹਿਣਾ ਕਿ ਦੇਖੋ ਜੀ ਈਸਾਈ ਤੇ ਮੁਸਲਮਾਨ, ਹਿੰਦੂ ਕੌਮ ਨੂੰ ਨੁਕਸਾਨ ਪਹੁੰਚਾ ਰਹੇ ਹਨ, ਫਜ਼ੂਲ ਹੋਵੇਗਾ।
ਕਿੱਡੀ ਸੱਚੀ ਗੱਲ ਹੈ ਪਰ ਇਹ ਸੁਣ ਕੇ ਸਾਰੇ ਤੜਪ ਉਠਦੇ ਹਨ। ਖੈਰ! ਠੀਕ ਇਸੇ ਗੱਲ ਦਾ ਫਿਕਰ ਹਿੰਦੂਆਂ ਨੂੰ ਵੀ ਪਿਆ। ਸਨਾਤਨੀ ਪੰਡਤ ਵੀ ਕੁਝ ਕੁ ਏਸ ਮਸਲੇ ਤੇ ਸੋਚਣ ਲੱਗੇ। ਵਿਚ-ਵਿਚ ਬੜੇ ‘‘ਜੁਗ-ਪਲਟਾਊ‘‘ ਕਹੌਣ ਵਾਲੇ ਵੀ ਸ਼ਾਮਲ ਹੋਏ। ਪਟਨਾ ਹਿੰਦੂ ਮਹਾਂ ਸਭਾ ਹੋਈ। ਲਾਲਾ ਲਾਜਪਤ ਰਾਏ ਜੇਹੜੇ ਕਿ ਅਛੂਤਾਂ ਦੇ ਬੜੇ ਪੁਰਾਣੇ ਹਾਮੀ ਚਲੇ ਆਉਂਦੇ ਹਨ, ਪ੍ਰਧਾਨ ਸਨ। ਬੜੀ ਬਹਿਸ ਛਿੜੀ ਗਰਮਾ-ਗਰਮ ਝਪੜਾਂ ਹੋਈਆਂ, ਮੁਆਮਲਾ ਇਹ ਦਰਪੇਸ਼ ਸੀ, ਕਿ ਕੀ ਅਛੂਤਾਂ ਨੂੰ ਯਗੋਪਵੀਤ (ਜਨੇਊ) ਪੌਣ ਦਾ ਹੱਕ ਹੈ? ਤੇ ਕੀ ਉਨ੍ਹਾਂ ਨੂੰ ਵੈਦ ਸ਼ਾਸਤਰ ਪੜ੍ਹਨ ਦਾ ਹੱਕ ਹੈ? ਬੜੇ-ਬੜੇ (ਞਕਰਿਗਠਕਗ) (ਸਮਾਜ ਸੁਧਾਰਕ) ਗਰਮ ਹੋ ਪਏ, ਪਰ ਲਾਲਾ ਜੀ ਨੇ ਸਭ ਨੂੰ ਸਮਝਾ ਲਿਆ ਤੇ ਇਹ ਦੋਵੇਂ ਗੱਲਾਂ ਮਨਜੂਰ ਕਰਕੇ ਹਿੰਦੂ ਧਰਮ ਦੀ ਲਾਜ ਰੱਖ ਲਈ। ਨਹੀਂ ਤਾਂ ਕਿੱਥੇ ਠਿਕਾਣਾ ਸੀ। ਜ਼ਰਾ ਸੋਚੋ ਤਾਂ ਸਹੀ ਕਿਡੀ ਸ਼ਰਮ ਦੀ ਗੱਲ ਹੈ। ਕੁੱਤਾ ਸਾਡੀ ਗੋਦ ਵਿਚ ਬੈਠ ਸਕਦਾ ਹੈ, ਸਾਡੇ ਚੌਂਕੇ ਵਿਚ ਨਿਸ਼ੰਗ ਫਿਰਦਾ ਹੈ ਪਰ ਇਕ ਆਦਮੀ ਸਾਡੇ ਨਾਲ ਛੂਹ ਜਾਵੇ ਤਾਂ ਬੱਸ ਧਰਮ ਖਰਾਬ ਹੋ ਜਾਂਦਾ ਹੈ, ਫੇਰ ਤੇ ਪੰਡਤ ਮਾਲਵੀਆ ਜੀ ਜੈਸੇ ਬੜੇ ਸਮਾਜ ਸੁਧਾਰਕ, ਅਛੂਤਾਂ ਦੇ ਬੜੇ ਪ੍ਰੇਮੀ ਹੋਰ ਵੀ ਨਾ ਜਾਣੇ ਕੀ-ਕੀ ਪਹਿਲੋ ਇਕ ਚੂਹੜੇ ਦੇ ਹੱਥੋਂ ਹਾਰ ਪੁਆ ਲੈਂਦੇ ਹਨ, ਪਿੱਛੋਂ ਕਪੜਿਆਂ ਸਮੇਤ ਸ਼ਨਾਨ ਕੀਤਿਆਂ ਬਿਨਾਂ, ਆਪਣੇ ਆਪ ਨੂੰ ਅਸ਼ੁੱਧ ਸਮਝਦੇ ਹਨ। ਕਿਆ ਖੂਬ ਇਹ ਚਾਲ ਹੈ। ਸਭ ਨੂੰ ਪਿਆਰ ਕਰਨ ਵਾਲਾ ਰੱਬ! ਉਸ ਦੀ ਪੂਜਾ ਕਰਨ ਵਾਸਤੇ ਜੋ ਮੰਦਰ ਬਣਿਆ ਹੈ, ਉਥੇ ਅਗਰ ਉਹ ਗਰੀਬ ਜਾ ਵੜੇ ਤਾਂ ਮੰਦਰ ਪਲੀਤ ਹੋ ਜਾਂਦਾ ਹੈ, ਰੱਬ ਨਰਾਜ਼ ਹੋ ਜਾਂਦਾ ਹੈ। ਘਰ ਦੀ ਇਹ ਹਾਲਤ ਹੋਵੇ ਤੇ ਬਾਹਰ ਅਸੀਂ 5੍ਰਚ ਜਾਂ ਬਰਾਬਰੀ ਦੇ ਨਾਂ ‘ਤੇ ਝਗੜਦੇ ਚੰਗੇ ਲਗਦੇ ਹਾਂ? ਫੇਰ ਸਾਡੇ ਇਸ ਰਵੱਈਏ ਵਿਚ ਕ੍ਰਿਤਘੰਨਤਾ ਦੀ ਵੀ ਹੱਦ ਪਾਈ ਜਾਂਦੀ ਹੈ। ਜੋ ਸਾਡੇ ਵਾਸਤੇ ਨੀਚ ਤੋਂ ਨੀਚ ਕੰਮ ਕਰਕੇ ਸਾਡੇ ਸੁੱਖਾਂ ਵਿਚ ਵਾਧਾ ਕਰਦੇ ਹਨ, ਉਨ੍ਹਾਂ ਨੂੰ ਹੀ ਅਸੀਂ ਪਰੇ-ਪਰੇ ਕਰਦੇ ਹਾਂ। ਜਾਨਵਰਾਂ ਦੀ ਪੂਜਾ ਕਰ ਸਕਦੇ ਹਾਂ,ਪਰ ਇਨਸਾਨ ਨੂੰ ਕੋਲ ਵੀ ਨਹੀਂ ਬਿਠਾਲ ਸਕਦੇ ?
ਅੱਜ ਇਸ ਸਵਾਲ ‘ਤੇ ਬਹੁਤ ਸ਼ੋਰ ਹੋ ਰਿਹਾ ਹੈ ਕਿ ਉਨ੍ਹਾਂ ਵਚਾਰਿਆਂ ਵਲ ਅੱਜ ਕੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਮੁਲਕ ਵਿਚ ਆਜ਼ਾਦੀ ਦਾ ਜੋ ਵਿਕਾਸ ਹੋ ਰਿਹਾ ਹੈ ਉਸ ਵਿਚ ਫਿਰਕਾਵਾਰਨਾ ਨਿਆਬਤ ਨੇ ਹੋਰ ਕੋਈ ਫਾਇਦਾ ਕੀਤਾ ਹੋਵੇ ਯਾਂ ਨਾ ਕੀਤਾ ਹੋਵੇ ਇਹ ਫਾਇਦਾ ਜ਼ਰੂਰ ਕੀਤਾ ਹੈ ਕਿ ਵਧੀਕ ਹਕੂਕ ਮੰਗਣ ਵਾਸਤੇ ਆਪਣੀ ਕੌਮ ਦੀ ਗਿਣਤੀ ਵਧੌਣ ਦਾ ਫਿਕਰ ਸਭਨਾਂ ਨੂੰ ਪਿਆ। ਮੁਸਲਮਾਨਾਂ ਜ਼ਰਾ ਵਧੇਰੇ ਜ਼ੋਰ ਦਿੱਤਾ। ਉਨ੍ਹਾਂ ਅਛੂਤਾਂ ਨੂੰ ਮੁਸਲਮਾਨ ਬਣਾ ਕੇ ਉਨ੍ਹਾਂ ਨੂੰ ਬਰਾਬਰ ਦਾ ਇਨਸਾਨ ਬਣਾ ਕੇ ਉਨ੍ਹਾਂ ਨੂੰ ਆਦਮੀ ਦੇ ਹਕੂਕ ਦੇਣੇ ਸ਼ੁਰੂ ਕਰ ਦਿੱਤੇ। ਹੁਣ ਹਿੰਦੂਆਂ ਦੇ ਵੀ ਸੱਟ ਵੱਜੀ। ਜ਼ਿਦ ਵਧੀ। ਫਸਾਦ ਵੀ ਹੋਏ। ਖੈਰ! ਹੌਲੀ ਹੌਲੀ ਸਿੱਖਾਂ ਵਿਚ ਵੀ ਖਿਆਲ ਪੈਦਾ ਹੋਇਆ ਕਿ ਅਸੀਂ ਨਾ ਪਿੱਛੇ ਰਹਿ ਜਾਈਏ। ਉਨ੍ਹਾਂ ਵੀ ਅੰਮ੍ਰਿਤ ਛਕੌਣਾ ਸ਼ੁਰੂ ਕਰ ਦਿੱਤਾ। ਹਿੰਦੂਆਂ, ਸਿੱਖਾਂ ਵਿਚ ਅਛੂਤਾਂ ਦੇ ਜਨੇਊ ਲਾਹੁਣ ਯਾ ਕੇਸ ਕਟੌਣ ਦੇ ਸਵਾਲਾਂ ਤੇ ਝਗੜੇ ਹੋਏ। ਹੁਣ ਤਿੰਨੇ ਕੌਮਾਂ ਉਨ੍ਹਾਂ ਨੂੰ ਆਪਣੇ ਆਪਣੇ ਵਲ ਖਿਚ ਰਹੀਆਂ ਹਨ ਤੇ ਬੜਾ ਸ਼ੋਰ ਸ਼ਰਾਬਾ ਹੈ। ਉਧਰ ਇਸਾਈ ਚੁੱਪ ਚਾਪ ਉਨ੍ਹਾਂ ਦਾ ਰੁਤਬਾ ਵਧਾ ਰਹੇ ਹਨ। ਇਸ ਸਾਰੀ ਹਲਚਲ ਨਾਲ ਹਿੰਦੁਸਤਾਨ ਦੀ ਲਾਅਨਤ ਦੂਰ ਹੋ ਰਹੀ ਹੈ।
ਇਧਰ ਜਦ ਅਛੂਤਾਂ ਦੇਖਿਆ ਕਿ ਸਾਡੀ ਖਾਤਰ ਇਨ੍ਹਾਂ ਵਿਚ ਫਸਾਦ ਹੋ ਰਿਹਾ ਹੈ ਅਤੇ ਸਾਨੂੰ ਹਰ ਕੋਈ ਆਪਣੀ ਆਪਣੀ ਖੁਰਾਕ ਸਮਝ ਰਿਹਾ ਹੈ ਤੇ ਅਸੀਂ ਜੁਦੇ ਹੀ ਕਿਉਂ ਨਾ ਸੰਗਠਤ ਹੋਈਏ। ਇਸੇ ਖਿਆਲ ਨੂੰ ਸ਼ੁਰੂ ਕਰਨ ਵਿਚ ਸਰਕਾਰ ਅੰਗਰੇਜ਼ੀ ਦਾ ਕੋਈ ਹੱਥ ਹੋਵੇ ਯਾ ਨਾ ਹੋਵੇ, ਇੰਨਾ ਜ਼ਰੂਰ ਹੈ ਕਿ ਉਸਦੇ ਪ੍ਰਚਾਰ ਵਿਚ ਸਰਕਾਰੀ ਆਦਮੀਆਂ ਦਾ ਵੀ ਕਾਫੀ ਹੱਥ ਹੈ ਸੀ। ਆਦਿ ਧਰਮ ਮੰਡਲ ਆਦਿਕ ਉਸੇ ਵਿਚਾਰ ਦੇ ਪ੍ਰਚਾਰ ਦਾ ਨਤੀਜਾ ਹਨ।
ਹੁਣ ਇਕ ਸਵਾਲ ਹੋਰ ਉਠਦਾ ਹੈ ਕਿ ਇਸ ਮਸਲੇ ਦਾ ਠੀਕ ਠੀਕ ਹੱਲ ਕੀ ਹੈ? ਇਸ ਦਾ ਜਵਾਬ ਬੜਾ ਸੈਹਲ ਹੈ। ਸਭ ਤੋਂ ਪਹਿਲੋਂ ਇਹ ਫੈਸਲਾ ਕਰ ਲੈਣਾ ਚਾਹੀਦਾ ਹੈ ਕਿ ਸਭ ਇਨਸਾਨ ਇਕੋ ਜਿਹੇ ਹਨ ਅਤੇ ਨਾ ਤੇ ਜਨਮ ਨਾਲ ਕੋਈ ਭਿੰਨ ਭੇਦ ਪੈਂਦਾ ਹੈ ਅਤੇ ਨਾ ਕੰਮ ਕਾਜ ਨਾਲ। ਯਾਨੀ ਚੂੰਕਿ ਇਕ ਆਦਮੀ ਗਰੀਬ ਭੰਗੀ ਦੇ ਘਰ ਪੈਦਾ ਹੋ ਗਿਆ ਹੈ। ਇਸ ਕਰਕੇ ਸਾਰੀ ਉਮਰ ਟੱਟੀਆਂ ਹੀ ਸਾਫ ਕਰੇਗਾ ਤੇ ਦੁਨੀਆਂ ਵਿਚ ਕਿਸੇ ਕਿਸਮ ਦੀ ਤਰੱਕੀ ਦਾ ਉਸ ਨੂੰ ਕੋਈ ਹੱਕ ਨਹੀਂ। ਇਹ ਗੱਲਾਂ ਫਜ਼ੂਲ ਹਨ। ਇਨ੍ਹਾਂ ਵਰਗਿਆਂ ਆਦਮੀਆਂ ਨਾਲ ਜਦੋਂ ਸਾਡੇ ਬਜ਼ੁਰਗ ਆਰੀਅਨ (1ਗਖ਼ਅਤ) ਲੋਕਾਂ ਨੇ ਇਹ ਜ਼ੁਲਮ ਕੀਤਾ ਅਤੇ ਉਨ੍ਹਾਂ ਨੂੰ ਨੀਚ ਕਹਿ ਕੇ ਪਰ੍ਹੇ ਕਰ ਦਿੱਤਾ ਅਤੇ ਨੀਚ ਕੰਮ ਕਰੌਣ ਲੱਗ ਪਏ ਅਤੇ ਨਾਲ ਹੀ ਇਹ ਵੀ ਫਿਕਰ ਪਿਆ ਕਿ ਇਹ ਬਗਾਵਤ ਨਾ ਕਰ ਦੇਣ, ਤਦੋਂ ਪੁਨਰ ਜਨਮ ਦੀ ਫਿਲੌਸਫੀ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਇਹ ਤੁਹਾਡੇ ਪੁਰਾਣੇ ਜਨਮ ਦੇ ਪਾਪਾਂ ਦਾ ਫਲ ਹੈ। ਕੀ ਹੋ ਸਕਦਾ ਹੈ? ਚੁੱਪ ਕਰਕੇ ਗੁਜਾਰਾ ਕਰੋ। ਇਸ ਤਰ੍ਹਾਂ ਉਨ੍ਹਾਂ ਨੂੰ ਸਬਰ ਦਾ ਸਬਕ ਪੜ੍ਹਾ ਕੇ ਉਹ ਲੋਕੀਂ ਇਨ੍ਹਾਂ ਨੂੰ ਚਿਰ ਵਾਸਤੇ ਚੁੱਪ ਕਰਾ ਗਏ। ਪਰ ਉਨ੍ਹਾਂ ਬੜਾ ਪਾਪ ਕੀਤਾ। ਇਨਸਾਨਾਂ ਦੇ ਅੰਦਰੋਂ ਇਨਸਾਨੀਯਤ ਦਾ ਮਾਦਾ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦਾ ਭਾਵ ਮਾਰ ਸੁੱਟਿਆ ਬੜਾ ਜ਼ੁਲਮ ਤੇ ਕਹਿਰ ਕਮਾਇਆ। ਖੈਰ ਅੱਜ ਉਸ ਦੇ ਪ੍ਰਾਸ਼ਚਿਤ ਦਾ ਵੇਲਾ ਹੈ।
ਇਸ ਦੇ ਨਾਲ ਹੀ ਇਕ ਹੋਰ ਖਰਾਬੀ ਪੈਦਾ ਹੋ ਗਈ। ਲੋਕਾਂ ਦੇ ਦਿਲਾਂ ਵਿਚ ਜ਼ਰੂਰੀ ਕੰਮਾਂ ਵਾਸਤੇ ਘ੍ਰਿਣਾ ਪੈਦਾ ਹੋ ਗਈ। ਅਸੀਂ ਜੁਲਾਹੇ ਨੂੰ ਵੀ ਪਰ੍ਹੇ ਦੁਰਕਾਰ ਦਿੱਤਾ ਤੇ ਅੱਜ ਕਪੜਾ ਬੁਣਨ ਵਾਲੇ ਅਛੂਤ ਸਮਝੇ ਜਾਂਦੇ ਹਨ। ਯੂ.ਪੀ. ਵੱਲ ਕਹਾਰ (ਝੀਰ) ਨੂੰ ਵੀ ਅਛੂਤ ਸਮਝਿਆ ਜਾਂਦਾ ਹੈ। ਏਸ ਨਾਲ ਬੜੀ ਖਰਾਬੀ ਪੈਦਾ ਹੋ ਗਈ। ਜਿਸ ਨਾਲ ਕਿ ਸਾਡੀ ਤਰੱਕੀ ਵਿਚ ਬੜੀ ਰੁਕਾਵਟ ਪੈਂਦੀ ਹੈ।
ਇਨ੍ਹਾਂ ਗੱਲਾਂ ਨੂੰ ਸਾਹਮਣੇ ਰੱਖਦੇ ਹੋਏ ਅਸੀਂ ਅਗਾਹਾਂ ਵਧੀਏ। ਇਨ੍ਹਾਂ ਨੂੰ ਅਛੂਤ ਨਾ ਕਹੀਏ ਨਾ ਸਮਝੀਏ। ਬਸ ਮੁਆਮਲਾ ਸਾਫ ਹੋ ਜਾਂਦਾ ਹੈ। ਨੌਜਵਾਨ ਭਾਰਤ ਸਭਾ ਅਤੇ ਨੌਜਵਾਨ ਕਾਨਫਰੰਸ ਨੇ ਜੋ ਤਰੀਕਾ ਅਖ਼ਤਿਆਰ ਕੀਤਾ ਹੈ, ਉਹ ਡਾਢਾ ਸੁੰਦਰ ਹੈ। ਜਿੰਨਾ ਭਰਾਵਾਂ ਨੂੰ ਅੱਜ ਤੱਕ ਅਛੂਤ ਅਛੂਤ ਕਿਹਾ ਕਰਦੇ ਸਾਂ ਉਨ੍ਹਾਂ ਕੋਲੋ ਆਪਣੇ ਇਸ ਪਾਪ ਵਾਸਤੇ ਖਿਮਾ ਮੰਗਣੀ ਅਤੇ ਉਨ੍ਹਾਂ ਨੂੰ ਆਪਣੇ ਵਰਗਾ ਆਦਮੀ ਸਮਝਣਾ, ਬਿਨਾਂ ਅੰਮ੍ਰਿਤ ਛਕਾਇਆਂ, ਕਲਮਾਂ ਪੜ੍ਹਾਇਆਂ ਯਾ ਸ਼ੁੱਧ ਕੀਤਿਆਂ ਹੀ ਉਸਨੂੰ ਆਪਣੇ ਵਿਚ ਰਲਾ ਲੈਣਾ, ਉਸ ਦੇ ਹੱਥ ਦਾ ਪਾਣੀ ਪੀਣਾ ਇਹੋ ਠੀਕ ਤਰੀਕਾ ਹੈ ਤੇ ਆਪੋ ਵਿਚ ਖਿੱਚਾ ਧੂਹੀ ਕਰਨੀ ਅਤੇ ਅਮਲ ਵਿਚ ਕੋਈ ਵੀ ਹੱਕ ਨਾ ਦੇਣਾ ਕੋਈ ਠੀਕ ਗੱਲ ਨਹੀਂ ਹੈ।
ਜਦੋਂ ਪਿੰਡਾਂ ਵਿਚ ਕਿਰਤੀ ਪ੍ਰਚਾਰ ਸ਼ੁਰੂ ਹੋਇਆ ਉਦੋਂ ਜੱਟਾਂ ਨੂੰ ਸਰਕਾਰੀ ਆਦਮੀ ਏਹ ਗੱਲ ਸਮਝਾ ਕੇ ਭੜਕਾਉਂਦੇ ਸਨ ਕਿ ਦੇਖੋ ਇਹ ਚੂਹੜਿਆਂ ਚਪੜਿਆਂ ਨੂੰ ਸਿਰ ‘ਤੇ ਚੜ੍ਹਾ ਰਹੇ ਹਨ ਅਤੇ ਤੁਹਾਡਾ ਕੰਮ ਬੰਦ ਕਰਾਊ ਹਨ। ਬਸ ਜਟ ਇੰਨੇ ਵਿਚ ਹੀ ਭੂਤਰ ਪਏ। ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਨ੍ਹਾਂ ਦੀ ਹਾਲਤ ਉਨਾਂ ਚਿਰ ਨਹੀਂ ਸੁਧਰ ਸਕਦੀ ਜਿੰਨਾਂ ਚਿਰ ਕਿ ਉਹ ਇਨ੍ਹਾਂ ਗਰੀਬਾਂ ਨੂੰ ਕਮੀਨ ਅਤੇ ਨੀਚ ਕਹਿ ਕੇ ਆਪਣੇ ਪੈਰਾਂ ਹੇਠ ਦੱਬੀ ਰੱਖਣਾ ਚਾਹੁੰਦੇ ਹਨ। ਕਿਹਾ ਜਾਂਦਾ ਹੈ ਕਿ ਉਹ ਸਾਫ ਨਹੀਂ ਰੈਂਹਦੇ? ਇਸ ਦਾ ਜਵਾਬ ਸਾਫ ਹੈ, ਉਹ ਗਰੀਬ ਹਨ। ਗਰੀਬੀ ਦਾ ਇਲਾਜ ਕਰੋ। ਉੱਚੀਆਂ-ਉੱਚੀਆਂ ਕੁਲਾਂ ਦੇ ਗਰੀਬ ਲੋਕੀਂ ਕੋਈ ਘੱਟ ਗੰਦੇ ਨਹੀਂ ਹੁੰਦੇ। ਗੰਦਾ ਕੰਮ ਕਰਨ ਦਾ ਬਹਾਨਾ ਭੀ ਨਹੀਂ ਲੱਗ ਸਕਦਾ। ਮਾਵਾਂ ਬੱਚਿਆਂ ਦਾ ਗੰਦ ਸਾਫ ਕਰਨ ਨਾਲ ਚੂਹੜੀਆਂ ਅਤੇ ਅਛੂਤ ਨਹੀਂ ਹੋ ਜਾਂਦੀਆਂ।
ਪਰ ਇਹ ਕੰਮ ਓਨਾ ਚਿਰ ਨਹੀਂ ਹੋ ਸਕਦਾ, ਜਿੰਨਾਂ ਚਿਰ ਕਿ ਅਛੂਤ ਕੌਮਾਂ ਆਪਣੇ ਆਪ ਨੂੰ ਸੰਗਠਤ ਕਰ ਲੈਣ। ਅਸੀਂ ਤਾਂ ਸਮਝਦੇ ਹਾਂ ਕਿ ਉਨ੍ਹਾਂ ਦਾ ਆਪਣੇ ਆਪ ਨੂੰ ਵੱਖਰਾ ਜਥੇਬੰਦ ਕਰਨਾ ਤੇ ਮੁਸਲਮਾਨਾਂ ਦੇ ਬਰਾਬਰ ਗਿਣਤੀ ਵਿਚ ਹੋਣ ਕਰਕੇ ਉਨ੍ਹਾਂ ਦੇ ਬਰਾਬਰ ਹੱਕ ਹਕੂਕ ਮੰਗਣਾ ਬੜੀ ਆਸ਼ਾ ਜਨਕ ਤਹਰੀਕ ਹੈ ਯਾ ਤੇ ਫਿਰਕਾਵਾਰਨਾ ਨਿਆਬੁਤ ਦਾ ਟੰਟਾ ਹੀ ਮਕਾਊ, ਨਹੀਂ ਤੇ ਉਨ੍ਹਾਂ ਦੇ ਵੱਖਰੇ ਹਕੂਕ ਉਨ੍ਹਾਂ ਨੂੰ ਦੇਵੋ। ਕੌਂਸਲਾਂ ਤੇ ਅਸੈਂਬਲੀਆਂ ਦਾ ਫਰਜ਼ ਹੈ ਕਿ ਸਕੂਲ, ਕਾਲਜ, ਖੂਹ ਤੇ ਸੜਕਾਂ ਦੇ ਇਸਤੇਮਾਲ ਦੀ ਪੂਰੀ ਆਜ਼ਾਦੀ ਏਹਨਾਂ ਨੂੰ ਦੁਔਣ। ਜ਼ਬਾਨੀ ਹੀ ਨਹੀਂ ਬਲਕਿ ਨਾਲ ਲੈ ਜਾ ਕੇ ਓਹਨਾਂ ਨੂੰ ਖੂਹਾਂ ਤੇ ਚੜੌਣ, ਨਾਲ ਲੈ ਕੇ ਜਾ ਕੇ ਉਨ੍ਹਾਂ ਦੇ ਮੁੰਡਿਆਂ ਨੂੰ ਮਦਰਸਿਆਂ ਵਿਚ ਭਰਤੀ ਕਰੌਣ। ਪਰ ਜਿਸ ਲੈਜਿਸਲੇਟਵ ਵਿਚ ਛੋਟੀ ਉਮਰ ਦੇ ਵਿਆਹ ਦੇ ਵਿਰੁੱਧ ਪੇਸ਼ ਕੀਤੇ ਗਏ ਬਿੱਲ ਤੇ ਮਜ਼ਹਬ ਦੇ ਬਹਾਨੇ ਲੈ ਕੇ ਹਾਏ ਤੋਬਾ ਮਚਾ ਦਿੱਤੀ ਜਾਂਦੀ ਹੈ ਉਥੇ ਅਛੂਤਾਂ ਨੂੰ ਨਾਲ ਰਲੌਣ ਦੀ ਹਿੰਮਤ ਉਹ ਕਿਸ ਤਰ੍ਹਾਂ ਕਰ ਸਕਦੇ ਹਨ।
ਇਸੇ ਕਰਕੇ ਅਸੀਂ ਕਹਿੰਦੇ ਹਾਂ ਕਿ ਉਨ੍ਹਾਂ ਦੇ ਆਪਣੇ ਨੁਮਾਇੰਦੇ ਕਿਉਂ ਨਾ ਹੋਣ? ਉਹ ਆਪਣੀ ਵੱਖਰੀ ਤਾਦਾਦ ਕਿਉਂ ਨਾ ਮੰਗਣ, ਅਸੀ ਤਾਂ ਸਾਫ ਕਹਿੰਦੇ ਹਾਂ ਕਿ ਉਠੋ! ਅਛੂਤ ਕਹਾਉਣ ਵਾਲੇ ਅਸਲੀ ਸੇਵਕੋ ਤੇ ਵੀਰੋ ਉਠੋ! ਆਪਣਾ ਇਤਿਹਾਸ ਦੇਖੋ! ਗੁਰੂ ਗੋਬਿੰਦ ਸਿੰਘ ਜੀ ਫੌਜ ਦੀ ਅਸਲੀ ਤਾਕਤ ਤੁਹਾਡੀ ਸੀ। ਸ਼ਿਵਾ ਜੀ ਤੁਹਾਡੇ ਆਸਰੇ ਹੀ ਇਹ ਸਭ ਕੁਝ ਕਰ ਸਕਿਆ ਜਿਸ ਨਾਲ ਕਿ ਅੱਜ ਉਸ ਦਾ ਨਾਮ ਜਿੰਦਾ ਹੈ। ਤੁਹਾਡੀਆਂ ਕੁਰਬਾਨੀਆਂ ਸੋਨੇ ਦੇ ਅੱਖਰਾਂ ਵਿਚ ਲਿਖੀਆਂ ਹੋਈਆਂ ਹਨ। ਤੁਸੀਂ ਜੋ ਨਿੱਤ ਸੇਵਾ ਕਰਕੇ ਕੌਮ ਦੇ ਸੁੱਖ ਵਿਚ ਵਾਧਾ ਕਰਕੇ ਅਤੇ ਜਿੰਦਗੀ ਮੁਮਕਨ ਬਣਾ ਕੇ ਇਕ ਬੜਾ ਭਾਰੀ ਏਹਸਾਨ ਕਰ ਰਹੇ ਹੋ ਉਸ ਨੂੰ ਅਸੀਂ ਲੋਕੀ ਨਹੀਂ ਸਮਝਦੇ। (: 1;ਜਕਅ 1ਫਵ) ਇੰਤਕਾਲੇ ਅਰਾਜ਼ੀ ਐਕਟ ਦੇ ਮੁਤਾਬਿਕ ਤੁਸੀਂ ਪੈਸੇ ਇਕੱਠੇ ਕਰਕੇ ਵੀ ਜ਼ਮੀਨ ਨਹੀਂ ਖਰੀਦ ਸਕਦੇ। ਤੁਹਾਡੇ ‘ਤੇ ਇੰਨਾ ਜ਼ੁਲਮ ਹੋ ਰਿਹਾ ਹੈ ਕਿ ਅਮਰੀਕਾ ਦੀ ਮਿਸ ਮੇਯੋ (:ਕਤਤ ਵੀ ਠਕਅ) ਮਨੁੱਖਾਂ ਨਾਲੋਂ ਬਹੁਤ ਹੇਠਾਂ ਕਹਿੰਦੀ ਹੈ। ਉਠੋ! ਆਪਣੀ ਤਾਕਤ ਪਛਾਣੋ। ਜਥੇਬੰਦ ਹੋ ਜਾਉ। ਅਸਲ ਵਿਚ ਤੇ ਤੁਹਾਡੇ ਆਪਣੇ ਯਤਨ ਕੀਤਿਆਂ ਬਿਨਾਂ ਤੁਹਾਨੂੰ ਕੁਝ ਵੀ ਨਹੀਂ ਮਿਲ ਸਕੇਗਾ। (‘‘ੀਰਤਕ ਮੀਰ ਮਰਚ;ਦ ਲਕ ਗਿਕਕ ਠਚਤਵ ਵੀਕਠਤਕ;ਡਕਤ ਤਵਗਜਾਕ ਵੀਕ ਲ;ਰਮ) ਆਜ਼ਾਦੀ ਦੀ ਖ਼ਾਤਰ ਆਜ਼ਾਦੀ ਚੌਹੁਣ ਵਾਲਿਆਂ ਨੂੰ ਯਤਨ ਕਰਨਾ ਚਾਹੀਦਾ ਹੈ। ਮਨੁੱਖ ਦੀ ਹੌਲੀ-ਹੌਲੀ ਕੁਝ ਐਸੀ ਆਦਤ ਹੋ ਗਈ ਹੈ ਕਿ ਆਪਣੇ ਵਾਸਤੇ ਤੇ ਉਹ ਹੱਕ ਮੰਗਣਾ ਚਾਹੁੰਦਾ ਹੈ ਪਰ ਜਿਹਨਾਂ ਤੇ ਓਸ ਦਾ ਆਪਣਾ ਦਬਦਬਾ ਹੋਵੇ ਉਨ੍ਹਾਂ ਨੂੰ ਉਹ ਪੈਰ੍ਹਾਂ ਥੱਲੇ ਹੀ ਰੱਖਣਾ ਚਾਹੁੰਦਾ ਹੈ। ਇਸ ਕਰਕੇ ਲੱਤਾਂ ਦੇ ਭੂਤ ਗੱਲਾਂ ਨਾਲ ਨਹੀਂ ਮੰਨਿਆ ਕਰਦੇ। ਜਥੇਬੰਦ ਹੋ ਕੇ ਆਪਣੇ ਪੈਰਾਂ ‘ਤੇ ਖਲੋ ਕੇ ਸਾਰੇ ਸਮਾਜ ਨੂੰ ਚੈਲੰਜ ਕਰ ਦਿਓ। ਦੇਖੋ ਤਾਂ ਫੇਰ ਕੌਣ ਤੁਹਾਡੇ ਹੱਕ ਦੇਣ ਤੋਂ ਇਨਕਾਰ ਕਰਨ ਦੀ ਜੁਅਰਤ ਕਰ ਸਕੇਗਾ। ਤੁਸੀਂ ਲੋਕਾਂ ਦੀ ਖੁਰਾਕ ਨਾ ਬਣੋ। ਦੂਜਿਆਂ ਦੇ ਮੂੰਹ ਵਲ ਨਾ ਤੱਕੋ। ਪਰ ਖ਼ਿਆਲ ਰੱਖਣਾ। ਨੌਕਰਸ਼ਾਹੀ ਦੇ ਝਾਂਸੇ ਵਿਚ ਵੀ ਨਾ ਆਉਣਾ। ਇਹ ਤੁਹਾਡੀ ਮਦਦ ਨਹੀਂ ਕਰਨਾ ਚਾਹੁੰਦੀ। ਬਲਕਿ ਤੁਹਾਨੂੰ ਆਪਣਾ ਟੂਲ ਬਣਾਉਣਾ ਚਾਹੁੰਦੀ ਹੈ। ਇਹ ਸਰਮਾਏਦਾਰੀ ਨੌਕਰਸ਼ਾਹੀ ਤੁਹਾਡੀ ਗੁਲਾਮੀ ਤੇ ਗਰੀਬੀ ਦਾ ਮੁੱਖ ਕਾਰਨ ਹੈ। ਇਸੇ ਕਰਕੇ ਉਸ ਨਾਲ ਤੁਸੀਂ ਨਾ ਮਿਲਣਾ। ਉਸ ਦੀਆਂ ਚਾਲਾਂ ਕੋਲੋਂ ਬਚਣਾ। ਬਸ ਫਿਰ ਕੰਮ ਬਣ ਜਾਵੇਗਾ। ਤੁਸੀਂ ਅਸਲੀ ਕਿਰਤੀ ਹੋ। ਕਿਰਤੀਓ ਜਥੇਬੰਦ ਹੋ ਜਾਓ। ਤੁਹਾਡਾ ਕੁਝ ਨੁਕਸਾਨ ਨਹੀਂ ਹੋਵੇਗਾ ਕੇਵਲ ਗੁਲਾਮੀ ਦੀਆਂ ਜ਼ੰਜੀਰਾਂ ਕੱਟੀਆਂ ਜਾਣਗੀਆਂ। ਉਠੋ ਮੌਜੂਦਾ ਨਿਜ਼ਾਮ ਦੇ ਵਿਰੁੱਧ ਬਗਾਵਤ ਖੜ੍ਹੀ ਕਰ ਦਿਓ। ਹੌਲੀ-ਹੌਲੀ ਸੁਧਾਰ ਤੇ ਰੀਫਾਰਮਾ ਨਾਲ ਕੁਝ ਨਹੀਂ ਬਣ ਸਕਦਾ। ਸਮਾਜਿਕ (ਛਰਫਜ਼;) ਐਜੀਟੇਸ਼ਨ ਇਨਕਲਾਬ ਪੈਦਾ ਕਰ ਦਿਓ ਅਤੇ ਪੋਲੀਟੀਕਲ ਤੇ ਆਰਥਿਕ ਇਨਕਲਾਬ ਵਾਸਤੇ ਕਮਰ ਕੱਸੇ ਕਰ ਲਵੋ। ਤੁਸੀਂ ਹੀ ਤੇ ਮੁਲਕ ਦੀ ਜੜ੍ਹ ਹੋ। ਅਸਲੀ ਤਾਕਤ ਹੋ ਉਠੋ! ਸੁੱਤੇ ਹੋਏ ਸ਼ੇਰੋ, ਵਿਦਰੋਹੀਓ ਵਿਪੱਲਵ ਜਾਂ ਵਿਦਰੋਹ ਖੜ੍ਹਾ ਕਰ ਦਿਓ।

 

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346