Welcome to Seerat.ca
Welcome to Seerat.ca

ਭਾਈ ਮੇਵਾ ਸਿੰਘ ਦੀ ਇਤਿਹਾਸਕ ਪਹਿਲ-ਕਦਮੀਂ

 

- ਵਰਿਆਮ ਸਿੰਘ ਸੰਧੂ

ਭਗਤ ਸਿੰਘ ਮੈਨੂੰ ਸਕੇ ਭਰਾ ਅਤੇ ਸਕੇ ਬੇਟੇ ਤੋਂ ਵੀ ਵੱਧ ਪਿਆਰਾ ਸੀ

 

- ਦੁਰਗਾ ਭਾਬੀ

ਪਾਸ਼ ਦੇ ਜਨਮ-ਮਹੀਨੇ ਤੇ / ਸਭ ਤੋਂ ਖ਼ਤਰਨਾਕ

 

- ਪਾਸ਼

ਫ਼ਿਰ ਉਹੋ ਮਹਿਕ

 

- ਹਰਨੇਕ ਸਿੰਘ ਘੜੂੰਆਂ

ਕੀਰਤਪੁਰ - ਵਿਨੀਪੈੱਗ

 

- ਉਂਕਾਰਪ੍ਰੀਤ

ਇਕ ਗਜ਼ਲ ਅਤੇ ਇਕ ਛੰਦ ਪਰਾਗੇ

 

- ਗੁਰਨਾਮ ਢਿੱਲੋਂ

ਦੋ ਗਜ਼ਲਾਂ

 

- ਮੁਸ਼ਤਾਕ

ਅਧਿਆਪਕ ਦਾ ਸਫ਼ਰ

 

- ਪ੍ਰੋ ਤਰਸੇਮ ਬਾਹੀਆ

ਨਾਵਲ ਅੰਸ਼ / ਮਹਾਂਰਾਜਾ ਤੇ ਰੂਸ

 

- ਹਰਜੀਤ ਅਟਵਾਲ

ਆਪਣੇ ਵਿਛੜੇ ਪਿੰਡ ਦੀ ਫੇਰੀ

 

- ਵਰਿਆਮ ਸਿੰਘ ਸੰਧੂ

ਮੇਰੀ ਪੜ੍ਹਾਈ

 

- ਕੁਲਵਿੰਦਰ ਖਹਿਰਾ

ਫੈਸਲਾ ਤੇ ਫਾਸਲਾ

 

- ਹਰਚੰਦ ਸਿੰਘ ਬਾਸੀ

ਤੇ ਮੈਂ ਇੰਝ ਦੇਖਿਆ ਗੁਰਦਾਸ ਮਾਨ ਦਾ ਸ਼ੋਅ

 

- ਹਰਮੰਦਰ ਕੰਗ

ਪੇਕਿਆਂ ਦਾ ਸੂਟ

 

- ਕਰਨ ਬਰਾੜ

ਸੈਕਸ ਸਲੇਬਸ ਦੇ ਸੱਚ ਨਿੱਤਰਣ ਲੱਗੇ

 

- ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ

ਗੁਰਬਚਨ ਸਿੰਘ ਭੁੱਲਰ ਦੀ ਨਾਵਲੀ ਛਾਲ

 

- ਪ੍ਰਿੰ. ਸਰਵਣ ਸਿੰਘ

ਟੈਕਸੀਨਾਮਾ / ਰਿਸ਼ਤੇ ਬਨਾਮ ਡਾਲਰ

 

- ਬਿਕਰਮਜੀਤ ਸਿੰਘ ਮੱਟਰਾਂ

ਦੇਸ਼ ਭਗਤ ਯਾਦਗਾਰ ਹਾਲ ਵਾਲ਼ਾ ਸਾਹਿਤਕ ਸਮਾਗਮ

 

- ਗਿਆਨੀ ਸੰਤੋਖ ਸਿੰਘ

ਚਰਿੱਤਰ; ਇਨਸਾਨ ਦੇ ਕਰਮਾਂ ਦਾ ਚਿੱਤਰ !

 

- ਮਿੰਟੂ ਗੁਰੂਸਰੀਆ

ਸੈਲਫੀ ਦਾ ਸੱਚ !

 

- ਗੁਰਬਾਜ ਸਿੰਘ

ਦੋ ਕਵਿਤਾਵਾਂ

 

- ਦਿਲਜੋਧ ਸਿੰਘ

ਹਿੰਮਤ

 

- ਹਰਭਜਨ ਕੌਰ ਗਿੱਲ

ਸਾਦੇ ਸਿਧਰੇ ਲੇਖ

 

- ਸੁਖਦੇਵ ਮਾਦਪੁਰੀ

ਇਕ ਪੱਤਰ

 

- ਗਿਆਨੀ ਸੰਤੋਖ ਸਿੰਘ

ਦੋ ਕਵਿਤਾਵਾਂ

 

- ਬਲਵੰਤ ਫ਼ਰਵਾਲ਼ੀ

 

Online Punjabi Magazine Seerat

ਪਾਸ਼ ਦੇ ਜਨਮ-ਮਹੀਨੇ ਤੇ
ਸਭ ਤੋਂ ਖ਼ਤਰਨਾਕ

- ਪਾਸ਼

 

ਕਿਰਤ ਦੀ ਲੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਪੁਲਸ ਦੀ ਕੁੱਟ ਸਭ ਤੱੋਂ ਖ਼ਤਰਨਾਕ ਨਹੀਂ ਹੁੰਦੀ
ਗੱਦਾਰੀ-ਲੋਭ ਦੀ ਮੁੱਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ

ਬੈਠੇ ਸੁੱਤਿਆਂ ਫੜੇ ਜਾਣਾ- ਬੁਰਾ ਤਾਂ ਹੈ
ਡਰੂ ਜਿਹੀ ਚੁੱਪ ਵਿੱਚ ਮੜ੍ਹੇ ਜਾਣਾ- ਬੁਰਾ ਤਾਂ ਹੈ
ਸਭ ਤੋਂ ਖ਼ਤਰਨਾਕ ਨਹੀਂ ਹੁੰਦਾ

ਕਪਟ ਦੇ ਸ਼ੋਰ ਵਿੱਚ
ਸਹੀ ਹੁੰਦਿਆਂ ਵੀ ਦਬ ਜਾਣਾ, ਬੁਰਾ ਤਾਂ ਹੈ
ਕਿਸੇ ਜੁਗਨੂੰ ਦੀ ਲੋਅ ਵਿੱਚ ਪੜ੍ਹਨ ਲੱਗ ਜਾਣਾ- ਬੁਰਾ ਤਾਂ ਹੈ
ਸਭ ਤੋਂ ਖ਼ਤਰਨਾਕ ਨਹੀਂ ਹੁੰਦਾ

ਸਭ ਤੋਂ ਖ਼ਤਰਨਾਕ ਹੁੰਦਾ ਹੈ
ਮੁਰਦਾ ਸ਼ਾਂਤੀ ਨਾਲ ਭਰ ਜਾਣਾ,
ਨਾ ਹੋਣਾ ਤੜਪ ਦਾ, ਸਭ ਸਹਿਣ ਕਰ ਜਾਣਾ
ਘਰਾਂ ਤੋਂ ਨਿਕਲਣਾ ਕੰਮ ਤੇ
ਤੇ ਕੰਮ ਤੋਂ ਘਰ ਜਾਣਾ,
ਸਭ ਤੋਂ ਖ਼ਤਰਨਾਕ ਹੁੰਦਾ ਹੈ
ਸਾਡੇ ਸੁਪਨਿਆਂ ਦਾ ਮਰ ਜਾਣਾ।

ਸਭ ਤੋਂ ਖ਼ਤਰਨਾਕ ਉਹ ਘੜੀ ਹੁੰਦੀ ਹੈ
ਤੁਹਾਡੇ ਗੁੱਟ ਤੇ ਚਲਦੀ ਹੋਈ ਵੀ ਜੋ
ਤੁਹਾਡੀ ਨਜ਼ਰ ਦੇ ਲਈ ਖੜ੍ਹੀ ਹੁੰਦੀ ਹੈ।

ਸਭ ਤੋਂ ਖ਼ਤਰਨਾਕ ਉਹ ਅੱਖ ਹੁੰਦੀ ਹੈ
ਜੋ ਸਭ ਦੇਖਦੀ ਹੋਈ ਵੀ ਠੰਢੀ ਯਖ਼ ਹੁੰਦੀ ਹੈ
ਜਿਸ ਦੀ ਨਜ਼ਰ ਦੁਨੀਆਂ ਨੂੰ ਮੁਹੱਬਤ ਨਾਲ ਚੁੰਮਣਾ ਭੁੱਲ ਜਾਂਦੀ ਹੈ
ਜੋ ਚੀਜ਼ਾਂ ਚੋਂ ਉੱਠਦੀ ਅੰਨ੍ਹੇਪਣ ਦੀ ਭਾਫ਼ ਉੱਤੇ ਡੁੱਲ੍ਹ ਜਾਂਦੀ ਹੈ
ਜੋ ਨਿੱਤ ਦਿੱਸਦੇ ਦੀ ਸਾਧਾਰਣਤਾ ਨੂੰ ਪੀਂਦੀ ਹੋਈ
ਇੱਕ ਮੰਤਕਹੀਣ ਦੁਹਰਾਅ ਦੇ ਗਧੀ-ਗੇੜ ਵਿੱਚ ਹੀ ਰੁਲ ਜਾਂਦੀ ਹੈ

ਸਭ ਤੋਂ ਖ਼ਤਰਨਾਕ ਉਹ ਚੰਨ ਹੁੰਦਾ ਹੈ
ਜੋ ਹਰ ਕਤਲ ਕਾਂਡ ਦੇ ਬਾਅਦ
ਸੁੰਨੇ ਹੋਏ ਵਿਹੜਿਆਂ ਵਿੱਚ ਚੜ੍ਹਦਾ ਹੈ
ਪਰ ਤੁਹਾਡੀਆਂ ਅੱਖਾਂ ਨੂੰ ਮਿਰਚਾਂ ਵਾਂਗ ਨਹੀਂ ਲੜਦਾ ਹੈ

ਸਭ ਤੋਂ ਖ਼ਤਰਨਾਕ ਉਹ ਗੀਤ ਹੁੰਦਾ ਹੈ
ਤੁਹਾਡੇ ਕੰਨਾਂ ਤੱਕ ਪਹੁੰਚਣ ਲਈ
ਜਿਹੜਾ ਕੀਰਨਾ ਉਲੰਘਦਾ ਹੈ
ਡਰੇ ਹੋਏ ਲੋਕਾਂ ਦੇ ਬਾਰ ਮੂਹਰੇ-
ਜੋ ਵੈਲੀ ਦੀ ਖੰਘ ਖੰਘਦਾ ਹੈ।

ਸਭ ਤੋਂ ਖ਼ਤਰਨਾਕ ਉਹ ਰਾਤ ਹੁੰਦੀ ਹੈ
ਜੋ ਪੈਂਦੀ ਹੈ ਜੀਊਂਦੀ ਰੂਹ ਦੇ ਆਕਾਸ਼ਾਂ ਤੇ
ਜਿਹਦੇ ਵਿੱਚ ਸਿਰਫ਼ ਉੱਲੂ ਬੋਲਦੇ ਗਿੱਦੜ ਹਵਾਂਕਦੇ
ਚਿਮਟ ਜਾਂਦੇ ਸਦੀਵੀ ਨ੍ਹੇਰ ਬੰਦ ਬੂਹਿਆਂ ਚੁਗਾਠਾਂ ਤੇ

ਸਭ ਤੋਂ ਖ਼ਤਰਨਾਕ ਉਹ ਦਿਸ਼ਾ ਹੁੰਦੀ ਹੈ
ਜਿਹਦੇ ਵਿੱਚ ਆਤਮਾ ਦਾ ਸੂਰਜ ਡੁੱਬ ਜਾਵੇ
ਤੇ ਉਸ ਦੀ ਮਰੀ ਹੋਈ ਧੁੱਪ ਦੀ ਕੋਈ ਛਿਲਤਰ
ਤੁਹਾਡੇ ਜਿਸਮ ਦੇ ਪੂਰਬ ਵਿੱਚ ਖੁਭ ਜਾਵੇ।
ਕਿਰਤ ਦੀ ਲੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਪੁਲਸ ਦੀ ਕੁੱਟ ਸਭ ਤੋਂ ਖ਼ਤਰਨਾਕ ਨਹਂਿ ਹੁੰਦੀ
ਗ਼ੱਦਾਰੀ-ਲੋਭ ਦੀ ਮੁੱਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ।

-0-

Home  |  About us  |  Troubleshoot Font  |  Feedback  |  Contact us

2007-11 Seerat.ca, Canada

Website Designed by Gurdeep Singh +91 98157 21346 9815721346