Welcome to Seerat.ca

ਮੀਸ਼ ਨਾਲ ਆਖ਼ਰੀ ਮਿਲਣੀ

 

- ਸੁਰਜੀਤ ਪਾਤਰ

ਐਮ ਏ ‘ਚ ਦਾਖ਼ਲਾ

 

- ਇਕਬਾਲ ਰਾਮੂਵਾਲੀਆ

ਵਿਛੋੜੇ ਦਾ ਸਾਕਾ

 

- ਅਮਰਜੀਤ ਚੰਦਨ

ਅਸਲੀ ਮਰਦ

 

- ਹਰਜੀਤ ਅਟਵਾਲ

ਦਰਿਆ ਦਿਲ ਪੰਨੂੰ

 

- ਵਰਿਆਮ ਸਿੰਘ ਸੰਧੂ

‘ਆਪ ਕੀ ਸ਼ਾਦੀ ਹੂਈ ਹੈ?’

 

- ਸੁਪਨ ਸੰਧੂ

ਮਹਿਮਾਨ ਕਹਾਣੀ / ਗੜ੍ਹੀ ਬਖ਼ਸ਼ਾ ਸਿੰਘੀ

 

- ਲਾਲ ਸਿੰਘ

ਕੁੰਡੀ ਸ਼ਾਸਤਰ

 

- ਰਾਜਪਾਲ ਸੰਧੂ

ਜੀਵਨੀ:ਦ ਸ ਅਟਵਾਲ / ਮੇਰਾ ਪੁੱਤ

 

- ਹਰਜੀਤ ਅਟਵਾਲ

ਸ੍ਰੀ ਸਿੰਘ ਸਾਹਿਬ ਭਾਈ ਸਾਹਿਬ ਹਰਭਜਨ ਸਿੰਘ ਪੁਰੀ ਖ਼ਾਲਸਾ ਯੋਗੀ ਜੀ

 

- ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ

ਵਗਦੀ ਏ ਰਾਵੀ
ਪੰਜਾਬ ਦੀ ਸੁੱਚੀ ਆਤਮਾ ਨਾਲ ਮੁਲਾਕਾਤ

 

- ਵਰਿਆਮ ਸਿੰਘ ਸੰਧੂ

ਮੇਰਾ ਬਾਪੂ ਮੇਰਾ ਬੇਲੀ

 

- ਮੁਖਵੀਰ ਸਿੰਘ

ਪੰਜਾਬੀ ਪੱਤਰਕਾਰੀ ਦਾ ਡਿੱਗ ਰਿਹਾ ਮਿਆਰ

 

- ਹਰਮੰਦਰ ਕੰਗ

“ਸੋ ਹੱਥ ਰੱਸਾ - ਸਿਰੇ ਤੇ ਗੰਢ”

 

- ਸੁਰਿੰਦਰ ਸਪੇਰਾ

ਇੱਕ ਲੱਪ ਕਿਰਨਾਂ ਦੀ.....!
ਭਗਤ ਸਿੰਘ ਵੈਲੀ, ਲਫੰਗਾ ਜਾ ਕਾਤਲ ਨਹੀਂ... ਸਗੋਂ ਅਧਿਐਨ ਪਸੰਦ ‘ਚੇਤੰਨ’ ਨੌਜ਼ਵਾਨ ਸੀ।

 

- ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

ਸ਼ਿਵ ਬਟਾਲਵੀ

 

- blvMq gfrgI

ਸ਼ਰਾਬ

 

- ਮਾਸਟਰ ਜਸਵੰਤ ਸਿੰਘ ਸੰਧੂ (ਘਰਿੰਡਾ)

ਭਗਤ ਕਾਲ਼ਾ ਕੁੱਤਾ

 

- ਸੁਖਦੇਵ ਸਿੱਧੂ

[[[ਬਾਕੀ ਸਭ ਖ਼ੈਰ ਹੈ ਜੀ !

 

- ਗੋਵਰਧਨ ਗੱਬੀ

ਪੰਜਾਬੀ ਦੇ ਕਲਮਕਾਰ ਅਫ਼ਸਰ

 

- ਨਿੰਦਰ ਘੁਗਿਆਣਵੀ

 


ਇੱਕ ਲੱਪ ਕਿਰਨਾਂ ਦੀ.....!
ਭਗਤ ਸਿੰਘ ਵੈਲੀ, ਲਫੰਗਾ ਜਾ ਕਾਤਲ ਨਹੀਂ... ਸਗੋਂ ਅਧਿਐਨ ਪਸੰਦ ‘ਚੇਤੰਨ’ ਨੌਜ਼ਵਾਨ ਸੀ।

- ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 

ਭਗਤ ਸਿੰਘ ਮੁੱਛਾਂ ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਨਾਂ ਹੀ ਨਹੀਂ ਸੀ। ਭਗਤ ਸਿੰਘ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰ ਵਾਂਗ ਦਿਸਦਾ ਨੌਜ਼ਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸਾਲ ਸੋਚ ਦਾ ਨਾਂ ਹੈ... ਉਸ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ.... ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਜੇ ਹੁਣ ਤੱਕ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆ- ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਓਹ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ' ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਸੀ ਜੋ ਉਸਦੀ ਨਿੱਗਰ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਲਈ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ 'ਸ਼ਹੀਦ' ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰਵਾਉਣ ਵਾਲੇ ਨੇਤਾਲੋਕ ਕੀ ਜਾਨਣ ਕਿ ਆਪਣਾ ਪੇਟ ਭਰਨ ਤੋਂ ਬਗੈਰ ਲੋਕਾਂ ਲਈ ਜਿਉਣ ਵਾਲੇ ਮਰ ਕੇ ਵੀ ਲੋਕ ਮਨਾਂ ਵਿੱਚ ਹਰ ਵੇਲੇ ਜਿਉਂਦੇ ਰਹਿੰਦੇ ਹਨ। ਪਰ ਸਾਡੇ ਦੇਸ਼ ਦੇ ਨੇਤਾਵਾਂ ਵੱਲੋਂ ਗਰਕ ਜਾਣ ਦੀ ਹਾਲਤ ਤੱਕ ਪਹੁੰਚਾਏ ਦੇਸ਼ ਵਿੱਚ ਜੇ ਅੱਜ ਭਗਤ ਸਿੰਘ ਜੀਵਤ ਵੀ ਹੁੰਦਾ ਤਾਂ ਉਸ ਅਤੇ ਉਸਦੇ ਸਾਥੀਆਂ ਨੂੰ ਸ਼ਰਮ ਨਾਲ ਹੀ ਮਰ ਜਾਣ ਲਈ ਥਾਂ ਨਹੀਂ ਸੀ ਲੱਭਣੀ! ਕਿਉਂਕਿ ਉਹਨਾ ਦੀਆਂ ਕੁਰਬਾਨੀਆਂ ਦਾ ਮੁੱਲ ਵੱਟਣ ਵਾਲੇ ਰਾਜਭਾਗ ਦੇ ਨਜ਼ਾਰੇ ਮਾਣ ਰਹੇ ਹਨ ਤੇ ਜੰਗ-ਏ-ਆਜਾਦੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਵਾਲੇ ਆਜਾਦੀ ਘੁਲਾਟੀਏ ਅਜੇ ਵੀ ਪੈਨਸ਼ਨਾਂ ਲਗਵਾਉਣ ਲਈ ਸਰਕਾਰੇ ਦਰਬਾਰੇ ਠੇਡੇ ਖਾਂਦੇ ਫਿਰਦੇ ਹਨ।
ਭਗਤ ਸਿੰਘ ਦੀ ਸੋਚ ਨਾਲ ਖਿਲਵਾੜ ਹੋਣਾ ਕੋਈ ਨਵੀਂ ਗੱਲ ਨਹੀਂ ਹੈ। ਤਖਤਾਂ 'ਤੇ ਕਾਬਜ਼ ਲੋਕ ਜਾਣਦੇ ਹਨ ਕਿ ਜੇ ਭਗਤ ਸਿੰਘ ਦੀ ਅਸਲ ਵਿਚਾਰਧਾਰਾ ਆਮ ਲੋਕਾਂ ਦੇ ਜਿਹਨ ਦਾ ਹਿੱਸਾ ਬਣ ਗਈ ਤਾਂ ਰਾਜਨੀਤੀ ਸਿਰੋਂ ਚਲਦਾ ਤੋਰੀ-ਫੁਲਕਾ ਹਮੇਸ਼ਾ ਹਮੇਸ਼ਾ ਲਈ ਖੁੱਸ ਜਾਵੇਗਾ। ਫਿਰ ਉਹਨਾਂ ਦੇ ਲੋਲੂ-ਭੋਲੂ ਨਹੀਂ ਸਗੋਂ ਆਮ ਲੋਕਾਂ ਦੇ ਪੁੱਤ ਨੇਤਾ ਬਣਨਗੇ। ਇਹੀ ਕਾਰਨ ਹੈ ਕਿ ਵਲਾਇਤੀ ਅੰਗਰੇਜ਼ਾਂ ਤੋਂ ਬਾਦ ਹੁਣ ਸਾਡੇ ਹੀ 'ਦੇਸੀ ਅੰਗਰੇਜ਼' ਭਗਤ ਸਿੰਘ ਦੀ ਵਿਚਾਰਧਾਰਾ 'ਤੇ ਮਿੱਟੀ ਮੋੜਨ ਦੇ ਆਹਰ 'ਚ ਰੁੱਝੇ ਹੋਏ ਹਨ। ਕਦੇ ਕੋਈ 'ਸਿਆਣਾ' ਆਗੂ ਬਿਆਨ ਦਾਗਦਾ ਹੈ ਕਿ 'ਭਗਤ ਸਿੰਘ ਤਾਂ ਸ਼ਹੀਦ ਹੀ ਨਹੀਂ ਹੈ।' ਕਦੇ ਕੋਈ ਭਗਤ ਸਿੰਘ ਨੂੰ ਸਿੱਖ ਤੇ ਕਦੇ ਕੋਈ ਭਗਤ ਸਿੰਘ ਨੂੰ ਹਿੰਦੂ ਮਤ ਵਿੱਚ ਗਲਤਾਨ ਹੋਇਆ ਦੱਸਦਾ ਹੈ ਜਦੋਂਕਿ ਭਗਤ ਸਿੰਘ ਨੇ ਖੁਦ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਨਾਸਤਿਕ ਸੀ। ਸਿਰਫ ਨਾਸਤਿਕ ਸ਼ਬਦ ਆਪਣੇ ਨਾਲ ਜੋੜ ਲੈਣਾ ਹੀ ਤਾਂ ਸਰਬਗੁਣ ਸੰਪੰਨ ਭਗਤ ਸਿੰਘ ਦਾ ਗੁਨਾਂਹ ਨਹੀਂ ਸੀ? ਜਿਸਦੇ ਇਵਜ ਵਜੋਂ ਭਗਤ ਸਿੰਘ ਨੂੰ ਇਤਿਹਾਸ ਦੇ ਪੰਨਿਆਂ 'ਚੋਂ ਪਾਸੇ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕਦੇ ਇਤਿਹਾਸ ਦੀਆਂ ਕਿਤਾਬਾਂ 'ਚ ਫੇਰਬਦਲ ਕੀਤੀ ਜਾਦੀ ਹੈ। ਕਦੇ ਪੋਸਟਰ ਜਾਰੀ ਹੁੰਦੇ ਹਨ ਜਿਹਨਾਂ 'ਤੇ ਭਗਤ ਸਿੰਘ ਨੂੰ ਕਿਸੇ ਵੈਲੀ ਮੁੰਡੇ ਵਾਂਗ ਮੁੱਛ ਨੂੰ ਵਟ ਦਿੰਦਿਆ ਦਿਖਾਇਆ ਜਾਂਦਾ ਹੈ। ਕਦੇ ਤਸਵੀਰਾਂ 'ਚ ਉਸਨੂੰ ਹੱਥ ਪਿਸਤੌਲ ਫੜਾਕੇ ਕਤਲੋ-ਗਾਰਦ ਲਈ ਕਾਹਲੇ ਨੌਜ਼ਵਾਨ ਵਜੋਂ ਪੇਸ਼ ਕੀਤਾ ਜਾਦਾ ਹੈ। ਕਦੇ ਭਗਤ ਸਿੰਘ ਦੀ ਫੋਟੋ ਵਾਲੇ ਸਟਿੱਕਰ ਵਿਕਣੇ ਆਉਂਦੇ ਹਨ ਜਿਹਨਾਂ 'ਤੇ ਲਿਖਿਆ ਹੁੰਦੈ ਕਿ-
"ਲੋਹੜਿਆਂ ਦੇ ਸ਼ਰੀਫ ਹਾਂ,
ਸਿਰੇ ਦੇ ਲਫੰਗੇ ਹਾਂ।
ਮਾੜਿਆਂ ਨਾਲ ਮਾੜੇ ਹਾਂ,
ਚੰਗਿਆਂ ਨਾਲ ਚੰਗੇ ਹਾਂ।"
ਤੇ ਕਦੇ ਭਗਤ ਸਿੰਘ ਨੂੰ ਜੱਟਵਾਦ ਨਾਲ ਜੋੜ ਕੇ ‘ਟੈਟੂ’ (ਗੋਂਦਨਾ) ਬਣਾ ਕੇ ਡੌਲਿਆਂ ‘ਤੇ ਉੱਕਰ ਦਿੱਤਾ ਜਾਂਦਾ ਹੈ। ਲੋੜ ਭਗਤ ਸਿੰਘ ਦੀਆਂ ਫੋਟੋਆਂ ਦੇ ਗੋਂਦਨੇ ਗੁੰਦਵਾਉਣ ਦੀ ਨਹੀਂ ਸਗੋਂ ਭਗਤ ਸਿੰਘ ਦੇ ਅਮੁੱਲੇ ਵਿਚਾਰਾਂ ਨੂੰ ਮਨਾਂ ਵਿੱਚ ਵਸਾਉਣ ਦੀ ਹੈ। ਅਜੇ ਤੱਕ ਭਗਤ ਸਿੰਘ ਦਾ ਅਜਿਹਾ ਪੋਸਟਰ ਜਨਤਕ ਤੌਰ ‘ਤੇ ਹਰ ਘਰ ਦਾ ਸਿ਼ੰਗਾਰ ਨਹੀਂ ਬਣ ਸਕਿਆ ਜਿਸ ਵਿੱਚ ਭਗਤ ਸਿੰਘ ਨੂੰ ਹਿੱਕ ਨਾਲ ਕਿਤਾਬਾਂ ਲਾਈ ਖੜ੍ਹਾ ਦਿਖਾਇਆ ਗਿਆ ਹੋਵੇ ਜਦੋਂਕਿ ਇਹ ਗੱਲ ਜੱਗ ਜਾਹਿਰ ਹੈ ਕਿ ਆਪਣੀ ਜਿ਼ੰਦਗੀ ਦੇ ਆਖਰੀ ਪਲਾਂ ਦੌਰਾਨ ਵੀ ਉਹ ਕਿਤਾਬ ਪੜ੍ਹਨ ‘ਚ ਮਸ਼ਰੂਫ ਸੀ। ਭਗਤ ਸਿੰਘ ਦੀਆਂ ਜੱਜਾਂ ਵਕੀਲਾਂ ਨਾਲ ਹੋਈ ਦਲੀਲਬਾਜ਼ੀ ਉਸਦੇ ਕੀਤੇ ਅਧਿਐਨ ਦੀ ਮੂੰਹੋਂ ਬੋਲਦੀ ਤਸਵੀਰ ਹੈ। ਗਿਆਨ ਵਿਹੂਣਾ ਮਨੁੱਖ ਸਿਰਫ ਮੂੰਹ ਵਿੱਚ ਘੁੰਗਣੀਆਂ ਪਾ ਸਕਦਾ ਹੈ, ਦਲੀਲ ਨਾਲ ਗੱਲ ਨਹੀਂ ਕਰ ਸਕਦਾ। ਭਗਤ ਸਿੰਘ ਦਾ ਹੀ ਕਥਨ ਹੈ ਕਿ ‘ਅਧਿਐਨ ਕਰ ਤਾਂ ਕਿ ਵਿਰੋਧੀਆਂ ਦੀਆਂ ਦਲੀਲਾਂ ਦਾ ਜਵਾਬ ਦੇ ਸਕੇਂ।’ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਦੁਜਿਆਂ ਨੂੰ ਅਧਿਐਨ ਕਰਨ ਦੀਆਂ ਮੱਤਾਂ ਦੇਣ ਵਾਲੇ ਉਸ ‘ਪਰਮਗੁਣੀ ਭਗਤ ਸਿੰਘ’ ਨੂੰ ਕਿਉਂ ਇੱਕ ਕਾਤਲ, ਲਫੰਗਾ ਜਾਂ ਵੈਲੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ? ਕਿਉਂ ਕਿਉਂ?
ਇਸਦਾ ਜਵਾਬ ਸ਼ਾਇਦ ਇਹੀ ਹੋਵੇਗਾ ਕਿ ਜੇ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਹੁਬਹੂ ਲਾਗੂ ਕਰਨ ਦੀ ਕੋਈ ਸਰਕਾਰ ‘ਗਲਤੀ’ ਕਰਦੀ ਹੈ ਤਾਂ ਉਸਦਾ ਫਾਇਦਾ ਸਿੱਧੇ ਤੌਰ ‘ਤੇ ਦੱਬੀ ਕੁਚਲੀ ਜਨਤਾ ਨੂੰ ਹੋਵੇਗਾ ਜਦੋਂਕਿ ਅਸਿੱਧੇ ਤੌਰ ‘ਤੇ ਖਮਿਆਜਾ ਕੁਰਸੀ ਵੱਲ ਕੁੱਤੇਝਾਕ ਲਾਈ ਬੈਠੇ ਰਾਜਨੀਤਕ ਪਰਿਵਾਰਾਂ ਨੂੰ ਭੁਗਤਣਾ ਪਵੇਗਾ। ਕਿਉਂਕਿ ਅੰਗਰੇਜ਼ਾਂ ਤੋਂ ਬਾਦ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ‘ਤੇ ਹੁਣ ਦੇਸੀ ਅੰਗਰੇਜ਼ਾਂ ਦੇ ਕਾਕੇ ਹੀ ਪਲਦੇ ਹਨ। ਜੇ ਭਗਤ ਸਿੰਘ ਦੀ ਸੋਚ ਦੇ ਹਾਣ ਦਾ ਸਮਾਜ ਸਿਰਜਣ ਦੀ ਗੱਲ ਤੁਰਦੀ ਹੈ ਤਾਂ ਗਾਂਧੀਆਂ, ਅਬਦੁੱਲਿਆਂ, ਬਾਦਲਾਂ, ਕੈਪਟਨਾਂ ਦੇ ਪੁੱਤ ਪੋਤਰੇ ‘ਘਰੇਲੂ’ ਕੁਰਸੀਆਂ ਦਾ ਆਨੰਦ ਨਹੀਂ ਮਾਣ ਸਕਣਗੇ ਸਗੋਂ ਉਹਨਾਂ ਕੁਰਸੀਆਂ ‘ਤੇ ਲੋਕਾਂ ਦੇ ਪੁੱਤ ਚੜ੍ਹ ਬੈਠਣਗੇ। ਸਮਾਜਿਕ ਨਾ-ਬਰਾਬਰੀ ਵਾਲੇ ਸਮਾਜ ਵਿੱਚ ਹਰ ਕਿਸੇ ਕੋਲ ਰੁਜ਼ਗਾਰ ਹੋਵੇਗਾ, ਵਿੱਦਿਅਕ ਪੱਖੋਂ ਹਰ ਕੋਈ ਪੂਰਾ ਸੂਰਾ ਹੋਵੇਗਾ। ਕਿਸੇ ਜੁਆਕ ਦੇ ਹੱਥ ਖੇਡਣ-ਮੱਲਣ ਦੀ ਉਮਰੇ ਹੋਟਲਾਂ ‘ਤੇ ਜੂਠੇ ਭਾਡੇ ਨਹੀਂ ਮਾਂਜਦੇ ਦਿਸਣਗੇ। ਬਾਲਗ ਨੌਜ਼ਵਾਨ ਰੁਜ਼ਗਾਰ ਨਾ ਮਿਲਣ ਦੀਆਂ ਚਿੰਤਾਵਾਂ ‘ਚ ਘਿਰ ਕੇ ਨਸਿ਼ਆਂ ਦੀ ਦਲਦਲ ‘ਚ ਫਸਣ ਨਾਲੋਂ ਖੁਸ਼ਹਾਲ ਜਿ਼ੰਦਗੀ ਜਿਉਣ ਨੂੰ ਪਹਿਲ ਦੇਣਗੇ। ਬਜ਼ੁਰਗ ਬੁਢਾਪੇ ਨੂੰ ਸ਼ਰਾਪ ਵਾਂਗ ਹੰਢਾਉਂਦੇ ਬੁਢਾਪਾ ਪੈਨਸ਼ਨਾਂ ਲਈ ਦਰ ਦਰ ਦੀਆਂ ਠੋਕਰਾਂ ਨਹੀਂ ਖਾਣਗੇ। ਭਵਿੱਖ ਦੀ ਸਾਫ ਨਜ਼ਰੀਂ ਪੈਂਦੀ ਤਸਵੀਰ ਨੂੰ ਹਕੀਕਤ ਵਿੱਚ ਕੋਈ ਵੀ ਸਿਆਸੀ ਆਗੂ ਬਦਲਦੀ ਨਹੀਂ ਦੇਖਣੀ ਚਾਹੁੰਦਾ। ਇਹੀ ਵਜ੍ਹਾ ਹੈ ਕਿ ਸਭ ਭਗਤ ਸਿੰਘ ਨੂੰ ਲੋਕ ਮਨਾਂ ‘ਚ ਪ੍ਰਵੇਸ਼ ਪਾਉਣੋਂ ਰੋਕਣ ਲਈ ਆਪਣਾ ਜ਼ੋਰ ਲਾ ਰਹੇ ਹਨ। ਇਸੇ ਅੰਦਰੇ ਅੰਦਰ ਬੁਣੀ ਜਾ ਰਹੀ ਬੁਣਤੀ ਦਾ ਹੀ ਹਿੱਸਾ ਹੈ ਕਿ ਜਿਹੜੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 31 ਮਾਰਚ ਨੂੰ ਹੁੰਦੀ ਸੀ, ਉਹ ਨਿਲਾਮੀ ਵੀ ਹੁਣ ਬੀਤੀ 23 ਮਾਰਚ ਨੂੰ ਹੋਈ ਹੈ। ਇਹ ਉਹੀ 23 ਮਾਰਚ ਹੈ ਜਿਸ ਦਿਨ ਲੋਕ ਆਪਣੇ ਮਹਿਬੂਬ ‘ਪਰਮਗੁਣੀ ਭਗਤ ਸਿੰਘ’ ਦੇ ਸ਼ਹੀਦੀ ਦਿਨ ਵਜੋਂ ਮਨਾਉਂਦੇ ਹਨ। ਭਗਤ ਸਿੰਘ ਨੂੰ ਲੋਕਾਂ ਦੇ ਚੇਤਿਆਂ ‘ਚੋਂ ਵਿਸਾਰਨ ਲਈ ਉੱਠੇ ਕਦਮਾ ‘ਚੋਂ ਹੀ ਇੱਕ ਕਦਮ ਇਹ ਹੈ ਕਿ ਪੰਜਾਬ ਦੇ ਲੋਕ ਇਸ ਦਿਨ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਨਾਲੋਂ ਸਸਤੀ ਸ਼ਰਾਬ ਦੇ ਨਸ਼ੇ ‘ਚ ਵਧੇਰੇ ਲਟਾਪੀਂਘ ਹੋਏ ਨਜ਼ਰੀਂ ਆਉਣ। ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਣ ਦੀਆਂ ਟਾਹਰਾਂ ਮਾਰਨ ਵਾਲੇ ਪਿਓ-ਪੁੱਤ ਦੀ ਜੋੜੀ ਨੂੰ ਸ਼ਬਾਸ਼ ਦੇਣੀ ਬਣਦੀ ਹੈ ਜੋ ਉਸ ਅਧਿਐਨ ਪਸੰਦ ਲੋਕ ਨਾਇਕ ਦੇ ਸ਼ਹੀਦੀ ਦਿਨ ‘ਤੇ ਲੋਕਾਂ ਨੂੰ ‘ਸਿਆਣੇ’ ਕਰਨ ਨਾਲੋਂ ਸਸਤੀ ਸ਼ਰਾਬ ਦੀ ਲੋਰ ‘ਚ ਮਸਤ ਰਹਿਣ ਦਾ ਇੰਤਜਾਮ ਕਰ ਰਹੀ ਹੈ। ਫੈਸਲਾ ਲੋਕਾਂ ਨੇ ਕਰਨਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਚਾਲਾਂ ਨੂੰ ਕਿੱਥੋਂ ਕੁ ਤੱਕ ਕਾਮਯਾਬ ਹੋਣ ਦਿੰਦੇ ਹਨ ਜਾਂ ਫਿਰ ਭਗਤ ਸਿੰਘ ਦੀ ਸੋਚ ਦਾ ਸਮਾਜ ਸਿਰਜਣ ਦੇ ਰਾਹ ਤੁਰਦੇ ਹਨ। ਅੰਤ ਵਿੱਚ ਭਗਤ ਸਿੰਘ ਦੇ ਕਥਨ ਨਾਲ ਇਜਾਜਤ ਚਾਹਾਂਗਾ ਕਿ, “ਗਰੀਬਾਂ ਨੂੰ ਦਾਨ ਦੇਣ ਦੀ ਬਜਾਏ ਅਜਿਹਾ ਸਮਾਜ ਸਿਰਜੋ... ਜਿੱਥੇ ਨਾ ਗਰੀਬ ਹੋਣ, ਨਾ ਦਾਨੀ।” ਪਰ ਸਮਾਜ ਨੂੰ ਇਹਨਾਂ ਹਾਲਾਤਾਂ ਤੱਕ ਪਹੁੰਚਣੋਂ ਰੋਕਣ ਵਾਲਿਆਂ ਦਾ ਵੀ ਧੁੰਨੀ ਤੱਕ ਜ਼ੋਰ ਲੱਗਿਆ ਹੋਇਆ ਹੈ। ਦੇਖਣਾ ਹੈ ਕਿ ਸ਼ਹੀਦ ਦੇ ਵਾਰਿਸ ਆਪਣੇ ਮਕਸਦ ਵਿੱਚ ਕਾਮਯਾਬ ਹੁੰਦੇ ਹਨ ਜਾਂ ਫਿਰ ਲੋਕਾਂ ਨੂੰ ਬੁੱਧੂ ਬਣਾ ਕੇ ਆਪਣਾ ਤੋਰੀ-ਫੁਲਕਾ ਚਲਾਉਣ ਵਾਲੇ ਨੇਤਾਗਣ......।

khurmi13deep@yahoo.in
Mob. 0044 75191 12312

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346